Ludhiana: ਨਾਲੀ ‘ਚੋਂ ਮਿਲਿਆ ਮਨੁੱਖੀ ਭਰੂਣ

by nripost

ਲੁਧਿਆਣਾ (ਰਾਘਵ): ਪਿੰਡ ਕਿਲ੍ਹਾ ਰਾਏਪੁਰ ਦੀ ਇਕ ਨਾਲੀ ਵਿਚ ਭਰੂਣ ਪਿਆ ਮਿਲਿਆ। ਲੋਕਾਂ ਨੇ ਇਸ ਨੂੰ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਥਾਣਾ ਡੇਹਲੋਂ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਭਰੂਣ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ। ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਖੰਗਾਲ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਭਰੂਣ ਕਿਸ ਨੇ ਸੁੱਟਿਆ ਹੈ।