
ਲੁਧਿਆਣਾ (ਰਾਘਵ): ਅੱਜ ਲੁਧਿਆਣਾ ਪੱਛਮੀ ਹਲਕੇ ਵਿਚ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਈ। ਇਸ ਵਿਚ ਵੋਟਰਾਂ ਵੱਲੋਂ ਕਾਫ਼ੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 11 ਵਜੇ ਤਕ 9.75 ਫ਼ੀਸਦੀ ਵੋਟਿੰਗ ਹੋਈ ਸੀ ਤੇ 1 ਵਜੇ ਤਕ 29.1 ਫ਼ੀਸਦੀ ਵੋਟਿੰਗ ਹੋਈ ਸੀ। ਇਸ ਵਾਰ 11 ਵਜੇ ਤਕ 21.51 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸ਼ਾਮ 6 ਵਜੇ ਤਕ ਵੋਟਿੰਗ ਕੇਂਦਰ ਵਿਚ ਦਾਖ਼ਲ ਹੋਏ ਹਰ ਵੋਟਰ ਨੂੰ ਵੋਟ ਪਾਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਿਕਲ ਕੇ ਪੋਲਿੰਗ ਬੂਥਾਂ 'ਤੇ ਆਉਣ ਤੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ, ਤਾਂ ਜੋ ਵੱਡੀ ਗਿਣਤੀ ਵਿਚ ਵੋਟਿੰਗ ਹੋ ਸਕੇ, ਤਾਂ ਜੋ ਰਿਕਾਰਡ ਵੋਟਿੰਗ ਦੀ ਮਿਸਾਲ ਬਣ ਸਕੇ।