ਪੰਜਾਬ ਦੀ ਧੀ ਨੇ ਵਧਾਇਆ ਮਾਣ, ਕੈਨੇਡਾ ‘ਚ ਬਣੀ ਪੁਲਿਸ ਅਫਸਰ

by jaskamal

ਪੱਤਰ ਪ੍ਰੇਰਕ : ਲੁਧਿਆਣਾ ਜ਼ਿਲ੍ਹੇ ਦੇ ਹਲਕਾ ਦਾਖਾ ਦੇ ਪਿੰਡ ਮੋੜ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਪੁਲਿਸ ਅਫਸਰ ਬਣ ਕੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਹਰੀ ਸਿੰਘ ਏਐਸਆਈ ਅਤੇ ਡੀਸੀਪੀ ਰੀਡਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਰਮਨਦੀਪ ਕੌਰ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ, ਜਗਰਾਉਂ ਤੋਂ ਮੈਡੀਕਲ ਸਟਰੀਮ ਦੀ ਪੜ੍ਹਾਈ ਪੂਰੀ ਕੀਤੀ, ਜਿਸ ਤੋਂ ਬਾਅਦ ਉਹ ਅਗਲੇਰੀ ਸਿੱਖਿਆ ਲਈ ਕੈਨੇਡਾ ਚਲੀ ਗਈ। ਰਮਨਦੀਪ ਕੌਰ ਨੇ ਡਾਕਟਰੀ ਦੀ ਪੜ੍ਹਾਈ ਕਰਨ ਤੋਂ ਬਾਅਦ ਪੀਆਰ ਕੀਤੀ ਅਤੇ ਉੱਥੋਂ ਦੀ ਨਾਗਰਿਕਤਾ ਪ੍ਰਾਪਤ ਕੀਤੀ ਅਤੇ ਹੁਣ ਉਹ ਅਲਬਰਟਾ ਦੇ ਐਡਮਿੰਟਨ ਸ਼ਹਿਰ ਵਿੱਚ ਪੁਲਿਸ ਅਫਸਰ ਬਣ ਗਈ ਹੈ, ਜੋ ਕਿ ਪੂਰੇ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਰਮਨਦੀਪ ਦੇ ਪਿਤਾ ਏਐਸਆਈ ਹਰੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਬਚਪਨ ਤੋਂ ਹੀ ਉਸ ਨੂੰ ਵਰਦੀ ਵਿੱਚ ਦੇਖਦੀ ਆ ਰਹੀ ਹੈ, ਜਿਸ ਕਾਰਨ ਉਸ ਨੂੰ ਛੋਟੀ ਉਮਰ ਵਿੱਚ ਹੀ ਪੁਲੀਸ ਦੀ ਵਰਦੀ ਨਾਲ ਲਗਾਅ ਹੋ ਗਿਆ ਸੀ।

More News

NRI Post
..
NRI Post
..
NRI Post
..