ਭਾਜਪਾ ਆਈ ਤਾਂ ਪੰਜਾਬ ਵਿੱਚੋਂ ਮਾਫੀਆ ਦੀ ਵਿਦਾਈ ਪੱਕੀ : PM ਮੋਦੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : PM ਮੋਦੀ ਲਗਾਤਾਰ ਦੂਜੇ ਦਿਨ ਪੰਜਾਬ ਦੇ ਦੌਰੇ ਉਤੇ ਹਨ। PM ਮੋਦੀ ਨੇ ਅਬੋਹਰ ਦੀ ਨਵੀਂ ਅਨਾਜ ਮੰਡੀ ਵਿਖੇ ਰੈਲੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਵਾਲੇ ਰਸਤੇ 'ਤੇ ਲੈ ਕੇ ਜਾਣ ਵਾਲੀ ਸਰਕਾਰ ਦੀ ਲੋੜ ਹੈ ਅਤੇ ਪੰਜਾਬ ਨੂੰ ਇਹ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਮਿਲ ਸਕਦੀ ਹੈ। PM ਮੋਦੀ ਨੇ ਕਿਹਾ ਕਿ ਪੂਰਾ ਪੰਜਾਬ ਡਬਲ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ। ਜੇ ਪੰਜਾਬ ਵਿੱਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਆਈ ਤਾਂ ਸੂਬੇ ਵਿੱਚੋਂ ਮਾਫੀਆ ਰਾਜ ਦੀ ਪੱਕੀ ਵਿਦਾਈ ਹੋਵੇਗੀ।

PM ਮੋਦੀ ਨੇ ਕਾਂਗਰਸ ਉਤੇ ਸ਼ਬਦੀ ਵਾਰ ਕਰਦਿਆਂ ਆਖਿਆ ਕਿ ਦੇਸ਼ ਦੇ ਕਈ ਅਜਿਹੇ ਸੂਬੇ ਹਨ ਜਿੱਥੇ ਕਾਂਗਰਸ ਇੱਕ ਵਾਰ ਗਈ, ਪਰ ਵਾਪਸ ਨਹੀਂ ਆਈ ਅਤੇ ਜਿੱਥੇ ਭਾਜਪਾ ਨੂੰ ਆਸ਼ੀਰਵਾਦ ਮਿਲਿਆ, ਉੱਥੇ ਕਾਂਗਰਸ ਦਾ ਸਫਾਇਆ ਹੋ ਗਿਆ। PM ਮੋਦੀ ਨੇ ਕਿਹਾ ਕਿ ਮੈਂ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਗਿਆ ਹਾਂ। ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਦੇ ਹੱਕ ਵਿੱਚ ਆਵਾਜ਼ ਆ ਰਹੀ ਹੈ।