24 ਨੂੰ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ :ਸੰਯੁਕਤ ਕਿਸਾਨ ਮੋਰਚਾ

by vikramsehajpal

ਪੰਜਾਬ,(ਦੇਵ ਇੰਦਰਜੀਤ) :ਇਸ ਰੈਲੀ ਵਿੱਚ ਦੇਸ਼ ਭਰ ਦੇ ਕਿਸਾਨ ਆਗੂਆਂ ਤੇ ਉੱਘੇ ਗਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਕਿਸਾਨ, ਆੜ੍ਹਤੀ, ਮਜ਼ਦੂਰ ਅਤੇ ਵਪਾਰੀਆ ਸਮੇਤ ਹਜ਼ਾਰਾਂ ਲੋਕ ਸ਼ਾਮਲ ਹੋਣਗੇ।ਕਿਸਾਨ ਅਤੇ ਸਰਪੰਚ ਆਗੂਆਂ ਨੇ ਅਨਾਜ ਮੰਡੀ ਸਰਹਿੰਦ ਵਿਖੇ ਸਾਂਝੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਮਾਰਚ ਨੂੰ ਸਰਹਿੰਦ ਅਨਾਜ ਮੰਡੀ ਵਿਚ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ ਕੀਤੀ ਜਾਵੇਗੀ।

ਕਿਸਾਨ ਆਗੂਆਂ ਕਿਹਾ ਕਿ ਇਹ ਮਹਾਂ ਰੈਲੀ ਸਵੇਰੇ 9 ਵਜੇ ਤੋਂ ਸ਼ੁਰੂ ਹੋ 2 ਵਜੇ ਤੱਕ ਚੱਲੇਗੀ, ਜਿਸ ਦੌਰਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।