ਵੱਡਾ ਹਾਦਸਾ : ਭਿਆਨਕ ਸੜਕ ਹਾਦਸੇ ਦੌਰਾਨ 30 ਜਾਨਵਰਾਂ ਸਮੇਤ 1 ਵਿਅਕਤੀ ਦੀ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਭਿਆਨਕ ਸੜਕ ਹਾਦਸੇ ਦੌਰਾਨ 1 ਵਿਅਕਤੀ ਸਮੇਤ 30 ਜਾਨਵਰਾਂ ਦੀ ਮੌਤ ਹੋ ਗਈ। ਜਸਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਦੇਰ ਰਾਤ ਮੈ ਆਪਣੇ ਘਰ ਸੌਂ ਰਿਹਾ ਸੀ ਤਾਂ ਅਚਾਨਕ ਹਾਦਸੇ ਦੀ ਆਵਾਜ਼ ਸੁਣੀ। ਜਿਵੇ ਹੀ ਅਸੀਂ ਜਾ ਕੇ ਦੇਖਿਆ ਤਾਂ ਇੱਕ ਟਰੱਕ ਪਲਟਣ ਨਾਲ ਉਨ੍ਹਾਂ ਦੇ 30 ਜਾਨਵਰਾਂ ਸਮੇਤ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਵਿਅਕਤੀ ਬੇਜ਼ੁਬਾਨ ਜਾਨਵਰਾਂ ਨੂੰ ਟਰੱਕ 'ਚ ਨਾਜਾਇਜ ਤੋਰ 'ਤੇ ਲਿਜਾ ਰਹੇ ਸਨ ।