ਵੱਡਾ ਹਾਦਸਾ : ਚੱਲਦੇ ਟਰੱਕ ਨੂੰ ਲੱਗੀ ਭਿਆਨਕ ਅੱਗ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਵੱਲਾ ਰੋਡ 'ਤੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਡਰਾਈਵਰ ਨੇ ਤੁਰੰਤ ਟਰੱਕ ਨੂੰ ਸਾਈਡ 'ਤੇ ਖੜ੍ਹਾ ਕਰ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਟਰੱਕ ਦੇ ਇੰਜਣ ਨੂੰ ਅੱਗ ਲੱਗਦੀ ਦੇਖ ਕੇ ਡਰਾਈਵਰ ਨੇ ਟਰੱਕ 'ਚੋਂ ਛਾਲ ਮਾਰ ਦਿੱਤੀ ਇਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫ਼ਿਲਹਾਲ ਅੱਗ ਲਗਣ ਦੇ ਕਰਨਾ ਦਾ ਪਤਾ ਪੂਰੀ ਤਰਾਂ ਨਹੀਂ ਲਗਾ ਹੈ। ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾ ਲਿਆ ਹੈ।