
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੰਗਲਾਦੇਸ਼ ਦੇ ਮੱਧ ਮਦਾਰੀਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਖੱਡ ਵਿੱਚ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਡਿੱਗ ਗਈ। ਇਸ ਹਾਦਸੇ ਦੌਰਾਨ 17 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵਾਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੱਡ 'ਚ ਡਿੱਗ ਗਈ। ਜਿਸ ਕਾਰਨ 17 ਤੋਂ ਵੱਧ ਯਾਤਰੀਆਂ ਦੀ ਮੌਤ ਹੋ ਗਈ,ਜਦਕਿ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਹਾਦਸਾ ਸਵੇਰੇ 7.30 ਵਜੇ ਦੇ ਕਰੀਬ ਐਕਸਪ੍ਰੈਸ ਵੇਅ 'ਤੇ ਬੱਸ ਦੇ ਡਰਾਈਵਰ ਦਾ ਵਾਹਨ ਤੇ ਕੰਟਰੋਲ ਗੁਆਉਣ ਕਾਰਨ ਵਾਪਰਿਆ ਹੈ ।
ਹੋਰ ਖਬਰਾਂ
Rimpi Sharma
Rimpi Sharma