ਫੋਜ਼ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ , ASI ਸਮੇਤ 2 ਪੁਲਿਸ ਅਧਿਕਾਰੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਿਹਗੜ੍ਹ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਹਾਦਸੇ ਦੌਰਾਨ 2 ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਜਦਕਿ ਕਈ ਮੁਲਾਜ਼ਮ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਅਧਿਕਾਰੀ ਗੁਰਬੰਸ ਸਿੰਘ ਨੇ ਕਿਹਾ ਕਿ ਅੱਜ ਨਬੀਪੁਰ ਵਿਖੇ ਫੋਜ ਦੀਆਂ ਗੱਡੀਆਂ ਦਾ ਕਾਫ਼ਲਾ ਜਾ ਰਿਹਾ ਸੀ। ਇਸ ਦੌਰਾਨ ਇੱਕ ਬੱਸ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ । ਘਟਨਾ ਦੀ ਸੂਚਨਾ ਮਿਲਦੇ ਹੀ ਜਾਂਚ ਕਰਨ ਲਈ ਪੁਲਿਸ ਦੇ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ । ਜਾਣਕਾਰੀ ਅਨੁਸਾਰ ਰਾਜਪੁਰਾ ਵਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੂੰ ਪੁਲਿਸ ਅਧਿਕਾਰੀਆਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਟਰੱਕ ਡਰਾਈਵਰ ਦੀ ਲਾਪ੍ਰਵਾਹੀ ਨਾਲ ਟਰੱਕ ਬੱਸ ਨਾਲ ਟੱਕਰਾਂ ਗਿਆ। ਜਿਸ ਕਾਰਨ ਬੱਸ ਦੇ ਅੱਗੇ ਖੜ੍ਹੇ ASI ਨਾਜਰ ਸਿੰਘ ਤੇ ਹੋਮ ਗਾਰਡ ਕੁਲਦੀਪ ਸਿੰਘ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।