ਵੱਡਾ ਹਾਦਸਾ : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 5 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇਕੋ ਪਰਿਵਾਰ ਦੇ 5 ਮੈਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ,ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ । ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਮਰਨ ਵਾਲਿਆਂ 'ਚ 2 ਮਹਿਲਾਵਾਂ ਤੇ 3 ਬੱਚੇ ਸ਼ਾਮਲ ਹਨ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਸਾਲਾਸਰ ਤੋਂ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਤੇ ਟਰੱਕ ਦੀ ਆਪਸ 'ਚ ਟੱਕਰ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕਾਂ ਦੀ ਪਛਾਣ ਅੰਕਿਤ, ਅੰਜਲੀ, ਕ੍ਰਿਸ਼ਨਾ ,ਸਰਸਵਤੀ ਦੇ ਰੂਪ 'ਚ ਹੋਈ ਹੈ ।