ਵੱਡਾ ਹਾਦਸਾ: ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋਣ ਨਾਲ ਦੋ ਪਾਇਲਟਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਏਪੁਰ ਏਅਰਪੋਰਟ 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਹੈਲੀਕਾਪਟਰ 'ਚ ਸਵਾਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਹਫੜਾ-ਦਫੜੀ ਦਾ ਮਾਹੌਲ ਹੈ।

ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਚੰਗਿਆੜੀ ਨਿਕਲੀ। ਜਿਸ ਤੋਂ ਬਾਅਦ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ 'ਚ ਕੈਪਟਨ ਗੋਪਾਲ ਕ੍ਰਿਸ਼ਨ ਪਾਂਡਾ 'ਤੇ ਕੈਪਟਨ ਏਪੀ ਸ਼੍ਰੀਵਾਸਤਵ ਦੀ ਮੌਤ ਹੋ ਗਈ ਸੀ।

ਸੀਐਮ ਭੁਪੇਸ਼ ਬਘੇਲ ਨੇ ਟਵੀਟ ਕਰਕੇ ਕਿਹਾ ਕਿ ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ। ਇਸ ਦਰਦਨਾਕ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।