ਵੱਡਾ ਹਾਦਸਾ : ਇਲੈਕਟ੍ਰਾਨਿਕ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਮਜੀਠਾ ਰੋਡ ਸਥਿਤ ਗਰੀਨ ਫੀਲਡ 27 ਫੁੱਟ ਰੋਡ ’ਤੇ ਇਲੈਕਟ੍ਰਾਨਿਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਸ਼ੋਅਰੂਮ ਦੇ ਮਾਲਕ ਨੇ ਕਿਹਾ ਕਿ ਬਾਹਰੋਂ ਲੰਘਦੀਆਂ ਤਾਰਾਂ ਨਾਲ ਸ਼ਾਰਟ ਸਰਕਟ ਹੋਣ ਕਾਰਨ ਅੱਗ ਅੰਦਰ ਤੱਕ ਪਹੁੰਚ ਗਈ, ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਕਰਮਚਾਰੀਆਂ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਉਹ ਆਪਣੇ ਵਾਹਨਾਂ ਸਮੇਤ ਮੌਕੇ ’ਤੇ ਪੁੱਜ ਗਏ ਸਨ।