ਵੱਡਾ ਹਾਦਸਾ: ਬਰਾਤੀਆਂ ਨਾਲ ਭਰੀ ਬੋਲੈਰੋ ‘ਤੇ ਟਰਾਲੇ ਦੀ ਟਕਰ , 8 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਦੇ ਜੋਗੀਆ ਖੇਤਰ 'ਚ ਬਰਾਤੀਆਂ ਨਾਲ ਭਰੀ ਬੇਕਾਬੂ ਬੋਲੈਰੋ ਸੜਕ ਕਿਨਾਰੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ’ਚ 8 ਲੋਕਾਂ ਦੀ ਜਾਨ ਚੱਲੀ ਗਈ, ਜਦਕਿ 3 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਗੱਡੀ ’ਚ 11 ਲੋਕ ਸਵਾਰ ਸਨ।

ਹਾਦਸੇ ਮਗਰੋਂ ਚੀਕ-ਚਿਹਾੜਾ ਮਚ ਗਈ। ਘਟਨਾ ਵਾਲੀ ਥਾਂ ’ਤੇ ਰਾਹਗੀਰਾਂ ਦੀ ਭੀੜ ਇਕੱਠੀ ਹੋ ਗਈ। ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।