ਵੱਡਾ ਹਾਦਸਾ: ਸਕੂਲ ‘ਚ ਡਿੱਗਿਆ ਦਰੱਖਤ, 1 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ 'ਚ ਇੱਕ ਵੱਡਾ ਦਰੱਖਤ ਡਿੱਗ ਗਿਆ। ਦਰੱਖਤ ਡਿੱਗਣ ਨਾਲ ਕਈ ਬੱਚੇ ਪ੍ਰਭਾਵਿਤ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਕ ਬੱਚੇ ਦੀ ਮੌਤ ਹੋ ਗਈ ਤੇ 13ਬੱਚੇ ਜ਼ਖਮੀ ਹੋ ਗਏ।

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ, ਜਦੋਂ ਅਚਾਨਕ ਦਰੱਖਤ ਬੱਚਿਆਂ ’ਤੇ ਡਿੱਗ ਪਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ ਹਨ। ਜਖ਼ਮੀ ਬੱਚਿਆਂ ਨੂੰ ਹਸਪਤਾਲ 'ਚ ਦਾਖ਼ਿਲ ਕਰਵਾਇਆ ਗਿਆ ਹੈ।