ਵੱਡਾ ਹਾਦਸਾ : ਗੱਡੀ ਸੜਕ ਤੋਂ ਫਿਸਲ ਕੇ 500 ਫੁੱਟ ਡੂੰਘੀ ਖੱਡ ‘ਚ ਡਿੱਗੀ , 14 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੇਪਾਲ 'ਚ ਪਹਾੜੀ ਖੇਤਰ 'ਚ ਇੱਕ ਵਾਹਨ ਸੜਕ ਤੋਂ ਫਿਸਲ ਕੇ 500 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਉਸ ਵਿਚ ਸਵਾਰ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ 'ਤੇ 10 ਹੋਰ ਜ਼ਖ਼ਮੀ ਹੋ ਗਏ।

ਪੁਲਿਸ ਨੇ ਦੱਸਿਆ ਕਿ ਵੋਟਰਾਂ ਨੂੰ ਜੀਪਾਂ 'ਚ ਬਿਠਾ ਕੇ ਪੋਲਿੰਗ ਸਟੇਸ਼ਨਾਂ ਤੱਕ ਲਿਜਾਇਆ ਜਾ ਰਿਹਾ ਸੀ। ਨੇਪਾਲ 'ਚ ਬਾਡੀਜ਼ ਦੀਆਂ ਚੋਣਾਂ ਹੋ ਰਹੀਆਂ ਹਨ। ਦੇਸ਼ ਵਿੱਚ ਪਹਾੜੀ ਖੇਤਰ ਜ਼ਿਆਦਾ ਹੋਣ ਕਾਰਨ ਇੱਥੇ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।