ਵੱਡੀ ਕਾਰਵਾਈ : ਵਾਹਨਾਂ ਦੀ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਬਰ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੂੰ ਦੋਸ਼ੀਆਂ ਕੋਲੋਂ 13 ਦੋਪਹੀਆ ਵਾਹਨ ਬਰਾਮਦ ਹੋਏ ਹਨ। ਦੋਸ਼ੀ ਹੁਣ ਤੱਕ 20 ਤੋਂ ਜ਼ਿਆਦਾ ਮੋਟਰਸਾਈਕਲ ਤੇ ਸਕੂਟਰੀਆਂ ਚੋਰੀ ਕਰ ਚੁੱਕੇ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਪਹੀਆ ਵਾਹਨਾਂ ਦੀ ਚੋਰੀ ਦੀ ਘਟਨਾਵਾਂ ਨੂੰ ਰੋਕਣ ਲਈ ਨਾਕਾਬੰਦੀ ਮੁਹਿੰਮ ਚਲਾਈ ਗਈ ਸੀ।

ਬੀਤੀ ਦਿਨੀਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਆ ਰਹੇ ਨੌਜਵਾਨਾਂ ਨੂੰ ਰੋਕ ਕੇ ਜਦ ਕਾਗਜ਼ ਮੰਗੇ ਗਏ ਤਾਂ ਉਹ ਸਹੀ ਢੰਗ ਨਾਲ ਜਵਾਬ ਨਹੀਂ ਦੇ ਸਕੇ। ਜਦੋ ਨੌਜਵਾਨਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ । ਜਾਂਚ 'ਚ ਪਤਾ ਲੱਗਾ ਕਿ ਦੋਸ਼ੀ ਨਸ਼ੇ ਦੇ ਆਦਿ ਹਨ ਤੇ ਨਸ਼ੇ ਦੀ ਪੂਰਤੀ ਲਈ ਉਹ ਵਾਹਨ ਚੋਰ ਕਰਦੇ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..