ਮਿਨੀਪੋਲਿਸ (ਪਾਇਲ): ਸੰਯੁਕਤ ਰਾਜ ਦੇ ਸੰਘੀ ਏਜੰਟਾਂ ਨੇ ਮਿਨੀਆਪੋਲਿਸ ਵਿੱਚ ਚੱਲ ਰਹੀ ਇਮੀਗ੍ਰੇਸ਼ਨ ਲਾਗੂ ਕਰਨ ਦੀ ਮੁਹਿੰਮ ਦੌਰਾਨ ਇੱਕ ਹੋਰ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਜਿਸ ਨਾਲ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਹੋਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਤੋਂ ਸ਼ਹਿਰ ਤੋਂ ਭਾਰੀ ਹਥਿਆਰਬੰਦ ਸੰਘੀ ਬਲਾਂ ਨੂੰ ਵਾਪਸ ਬੁਲਾਉਣ ਦੀ ਮੰਗ ਕੀਤੀ ਹੈ।
ਮਿਨੀਆਪੋਲਿਸ ਪੁਲਿਸ ਮੁਖੀ ਬ੍ਰਾਇਨ ਓਹਾਰਾ ਨੇ ਪੁਸ਼ਟੀ ਕੀਤੀ ਕਿ ਇੱਕ 37 ਸਾਲਾ ਅਮਰੀਕੀ ਵਿਅਕਤੀ ਨੂੰ ਕਈ ਗੋਲੀਆਂ ਲੱਗੀਆਂ ਤੇ ਹਸਪਤਾਲ ਲਿਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਗੋਲੀਬਾਰੀ ਮਿਨੀਆਪੋਲਿਸ ਵਿੱਚ ਅਮਰੀਕੀ ਇਮੀਗ੍ਰੇਸ਼ਨ ਐਨਫੋਰਸਮੈਂਟ ਅਤੇ ਹੋਰ ਸੰਘੀ ਏਜੰਟਾਂ ਦੀ ਛਾਪੇਮਾਰੀ ਦੌਰਾਨ ਹੋਈ। ਇਹ ਇੱਥੇ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ’ਤੇ ਸ਼ਿਕੰਜਾ ਕੱਸ ਰਹੇ ਹਨ।



