ED ਦੀ ਵੱਡੀ ਕਾਰਵਾਈ; ਸੀਐੱਮ ਚੰਨੀ ਦਾ ਭਾਣਜਾ ਭੁਪਿੰਦਰ ਹਨੀ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਜਸਕਮਲ) : ਦੇਰ ਰਾਤ ਪੰਜਾਬ 'ਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।

ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ 'ਚ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਕਈ ਟਿਕਾਣਿਆਂ 'ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸੋਨੀ ਨੂੰ ਅੱਜ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਹੈ।