ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਫ਼ਸਰਾਂ ਦੇ ਤਬਾਦਲੇ

by nripost

ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਵੱਲੋਂ 4 PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਜਸਲੀਨ ਕੌਰ ਨੂੰ ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਦੇ ਨਾਲ-ਨਾਲ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਗੜ੍ਹਸ਼ੰਕਰ ਦੇ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਭੌਂ ਪ੍ਰਾਪਤੀ ਕੁਲੈਕਟਰ, ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਲਾਇਆ ਗਿਆ ਹੈ। ਸੂਰਜ ਨੂੰ ਜੈਤੋ ਦੇ ਐੱਸ.ਡੀ. ਐੱਮ. ਦੇ ਨਾਲ-ਨਾਲ ਕੋਟਕਪੂਰਾ ਦੇ ਐੱਸ.ਡੀ.ਐੱਮ. ਵਜੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਗਮਾਡਾ ਦੇ ਭੌਂ ਪ੍ਰਾਪਤੀ ਕੁਲੈਕਟਰ ਸੰਜੀਵ ਕੁਮਾਰ ਨੂੰ ਐੱਸ.ਡੀ.ਐੱਮ.ਗੜ੍ਹਸ਼ੰਕਰ ਲਾਇਆ ਗਿਆ ਹੈ।

More News

NRI Post
..
NRI Post
..
NRI Post
..