ਭਾਰਤ ਸਰਕਾਰ ਦਾ ਵੱਡਾ ਫੈਸਲਾ; ਯੂਕਰੇਨ ‘ਚ ਭਾਰਤੀ ਦੂਤਾਵਾਸ ਨੂੰ ਪੋਲੈਂਡ ‘ਚ ਕੀਤਾ ਜਾਵੇਗਾ ਸ਼ਿਫਟ

by jaskamal

ਨਿਊਜ਼ ਡੈਸਕ : ਯੂਕਰੇਨ ਤੇ ਰੂਸ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਰੂਸ ਕੀਵ ਨੂੰ ਤਬਾਹ ਕਰਨ ਲਈ ਫਾਈਨਲ ਤਿਆਰੀ ਕਰ ਰਿਹਾ ਹੈ। ਕਈ ਦੇਸ਼ਾਂ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਰੂਸੀ ਸੈਨਿਕ ਯੂਕਰੇਨ 'ਤੇ ਬੰਬਾਰੀ ਕਰਨ ਤੋਂ ਨਹੀਂ ਹਟ ਰਹੇ ਹਨ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਨੂੰ ਕੌਮਾਂਤਰੀ ਅਦਾਲਤ 'ਚ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਯੂਕਰੇਨ ਵਿੱਚ ਲੱਖਾਂ ਲੋਕ ਬੇਘਰ ਹੋ ਗਏ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਵੀ ਵੱਡਾ ਫੈਸਲਾ ਲਿਆ ਹੈ। ਇਸ ਵਿਚਾਲੇ ਐਤਵਾਰ ਨੂੰ ਇੱਕ ਵੱਡੀ ਜਾਣਕਾਰੀ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਦੇ ਪੱਛਮੀ ਹਿੱਸੇ 'ਚ ਤੇਜ਼ੀ ਨਾਲ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੂੰ ਅਸਥਾਈ ਰੂਸ ਤੋਂ ਪੋਲੈਂਡ ਸ਼ਿਫਟ ਕੀਤਾ ਜਾਵੇਗਾ।