ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ । ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ। ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ’ਤੇ ਕਿਹੜੇ ਲੋਕਾਂ ਵਲੋਂ ਹਮਲਾ ਕੀਤਾ ਗਿਆ ਹੈ। ਇਸ ਹੱਤਿਆਕਾਂਡ 'ਚ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਦੱਸ ਦਈਏ ਕਿ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਕੋਈ ਵੀ ਵਕੀਲ ਨਹੀਂ ਲੜੇਗਾ। ਐਸੋਸੀਏਸ਼ਨ ਨੇ ਕਿਹਾ ਕਿ ਵਕੀਲਾਂ ਦਾ ਪੈਨਲ ਵੀ ਬਣਾਉਣਗੇ ਜੋ ਕਿ ਮੂਸੇਵਾਲਾ ਦੇ ਪਰਿਵਾਰ ਦੀ ਮਦਦ ਕਰਨਗੇ।