ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਦਾ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। CM ਮਾਨ ਨੇ ਕਿਹਾ ਜੋ ਫਸਲ ਦਾ ਮੁਆਵਜ਼ਾ ਕਿਸਾਨ ਨੂੰ ਦਿੱਤਾ ਜਾਵੇਗਾ,ਉਸ ਦਾ 10 ਫੀਸਦੀ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਈ ਵਿਭਾਗਾਂ ਦੀਆਂ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ ।ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਤਨਖਾਹ ਦੇ ਸਕੇਲ ਲਾਗੂ ਕੀਤੇ ਜਾਣਗੇ । ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਕਿ ਹੁਣ ਅਸੀਂ ਪੰਜਾਬ ਕੈਬਨਿਟ ਮੀਟਿੰਗ ਚੰਡੀਗੜ੍ਹ ਵਿਖੇ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਹੁਣ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਕੈਬਨਿਟ ਮੀਟਿੰਗ ਕੀਤੀ ਜਾਵੇਗੀ ।