
ਜਲੰਧਰ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲਿਸ ਨੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਦੋਸ਼ੀਆਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਰਮਪ੍ਰੀਤ ਕੌਰ ਨੇ ਨੇ ਕਿਹਾ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਇੱਕ ਟੀਮ ਨੇ 20 ਨੂੰ ਪੁਲ ਫੋਕਲ ਪੁਆਇੰਟ ਜਲੰਧਰ ਦੇ ਨੇੜੇ ਤੋਂ ਨਾਕਾਬੰਦੀ ਦੌਰਾਨ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀ ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਹੈ, ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੀ ਗਈ ਸੀ। ਜਿਸਦੇ ਖਿਲਾਫ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ 21ਸੀ, 27ਏ, ਅਤੇ 61-85 ਐਨਡੀਪੀਐਸ ਐਕਟ ਦੇ ਤਹਿਤ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ ਸੀ। ਦੋਸ਼ੀ ਨੂੰ ਅਦਾਲਤ ਵਿੱਚੋਂ ਪੁਲਿਸ ਰਿਮਾਂਡ ਤੇ ਲੈ ਕੇ ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ਤੇ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸਨੇ ਇੱਕ ਸਾਥੀ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਕੀਤਾ, ਜਿਸ ਨਾਲ ਬਰਿੰਦਰ ਸਿੰਘ ਉਰਫ਼ ਬੱਬੂ ਵਾਸੀ ਅਮਰ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, ਅਤੇ 3 ਮੈਗਜੀਨ ਬਰਾਮਦ ਕੀਤੇ। ਇਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਅਤੇ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੌਲਰੈਂਸ ਰੁਖ਼ 'ਤੇ ਜ਼ੋਰ ਦਿੱਤਾ। "ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਉਹਨਾਂ ਜ਼ੋਰ ਦੇ ਕੇ ਕਿਹਾ "ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਹੌਣ ਵਾਲੇ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ।" ਉਹਨਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੇ ਅਗਲੇ ਪਿਛਲੇ ਅਤੇ ਹਵਾਲਾ ਸਬੰਧਾ ਬਾਰੇ ਤਫਤੀਸ਼ ਜਾਰੀ ਹੈ, ਇਹਨਾ ਨਾਲ ਜੋ ਹੋਰ ਵਿਅਕਤੀ ਜੁੜੇ ਹੋਏ ਹਨ ਉਹਨਾ ਨੂੰ ਬਖਸ਼ਿਆਂ ਨਹੀ ਜਾਵੇਗਾ।