ਵੱਡੀ ਵਾਰਦਾਤ : 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਨੰਗਲੀ ਪਿੰਡ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਾਰ੍ਹਵੀਂ ਕਲਾਸ ’ਚ ਪੜ੍ਹਨ ਵਾਲੇ ਇੱਕ ਵਿਦਿਆਰਥੀ ਦਾ ਕੁਝ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਕਤਲ ਦੀ ਵਾਰਦਾਤ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 12ਵੀਂ ਜਮਾਤ ’ਚ ਪੜ੍ਹਦਾ ਸੀ। ਪਰਿਵਾਰ ਨੇ ਦੱਸਿਆ ਕਿ ਨੌਜਵਾਨ ਆਪਣੇ ਦੋਸਤਾਂ ਨਾਲ ਘਰੋਂ ਗਿਆ ਹੋਇਆ ਸੀ ਤੇ ਪੂਰੀ ਰਾਤ ਘਰ ਵਾਪਸ ਨਹੀਂ ਆਇਆ, ਜਿਸ ਦੀ ਲਾਸ਼ ਸਵੇਰੇ ਬਰਾਮਦ ਹੋਈ।

ਉਸ ਦਾ ਕਿਸੇ ਨੇ ਗੋਲੀ ਮਾਰ ਕੇ ਕਤਲ ਕੀਤਾ ਹੋਇਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਬਿਆਨਾਂ ਦੇ ਆਧਾਰ ’ਤੇ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ, ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।