ਵੱਡੀ ਘਟਨਾ : ਨਾਬਾਲਗ ਨਾਲ ਬਲਾਤਕਾਰ ਮਾਮਲੇ ‘ਚ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੱਸਿਆ ਜਾ ਰਿਹਾ ਸਾਲ 2019 'ਚ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਬੱਚੀ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰਨ ਦੇ ਦੋਸ਼ 'ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਨੂੰ ਅੱਜ ਅਦਾਲਤ ਨੇ ਫਾਂਸੀ ਦੀ ਸਜ਼ਾ ਤੇ 2 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ ।

ਪੀੜਤਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ 'ਚੋ ਇੱਕ ਦੋਸਤ ਮ੍ਰਿਤਕ ਦਾ ਰਿਸ਼ਤੇਦਾਰ ਸੀ। ਜਿਸ ਨੇ ਆਪਣੇ ਸਾਥੀ ਨਾਲ ਮਿਲ ਕੇ ਨਾਬਾਲਗ ਨਾਲ ਬਲਾਤਕਾਰ ਕਰਕੇ ਉਸ ਦੇ ਇੱਟਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਸ਼ੀਆਂ ਦੀ ਪਛਾਣ ਰੋਹਿਤ ਤੇ ਵਿਨੋਦ ਦੇ ਰੂਪ 'ਚ ਹੋਈ ਹੈ। ਪੀੜਤਾ ਦੇ ਪਿਤਾ ਨੇ ਕਿਹਾ ਉਸ ਦੇ ਦੋਵਾਂ ਦੋਸ਼ੀਆਂ ਨੂੰ ਆਪਣੇ ਬੱਚੀ ਦੇ ਸਿਰ 'ਤੇ ਇੱਟਾਂ ਮਾਰਦੇ ਦੇਖਿਆ । ਜਿਸ ਤੋਂ ਬਾਅਦ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਰਜ਼ ਕਰਵਾਈ।