ਵੱਡੀ ਵਾਰਦਾਤ : 2 ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੀ ਲੱਖਾਂ ਦੀ ਨਕਦੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਡਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਜਲਾਲਪੁਰ ਵਿੱਚ ਇੱਕ ਕਾਰ ਸਵਾਰ ਜਿਉਲਰ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਸੋਨੇ ਦੇ ਗਹਿਣੇ ਤੇ 35 ਲੱਖ ਰੁਪਏ ਦੀ ਨਕਦੀ ਲੁੱਟ ਲਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ । ਦੱਸਿਆ ਜਾ ਰਿਹਾ ਸੰਤੋਖ ਸਿੰਘ ਵਾਸੀ ਗੇਟ ਭਗਤਾਂ ਵਾਲਾ ਆਪਣੀ ਪਤਨੀ ਬਲਵਿੰਦਰ ਕੌਰ ਤੇ ਬੱਚਿਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਜਲਾਲਪੁਰ ਤੋਂ ਨਡਾਲਾ ਰੋਡ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਇਸ ਦੌਰਾਨ ਸੰਤੋਖ ਸਿੰਘ ਦੇ ਅੱਗੇ ਇੱਕ ਹੋਰ ਕਾਰ ਜਾ ਰਹੀ ਸੀ , ਉਸ ਕਾਰ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਤੇ ਕੁਝ ਲੁਟੇਰੇ ਪਿਸਤੌਲ ਦੀ ਨੋਕ 'ਤੇ ਸੰਤੋਖ ਸਿੰਘ ਦੀ ਪਤਨੀ ਦੇ ਹੱਥੋਂ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..