
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨੂਰਮਹਿਲ ਰੇਲਵੇ ਫਾਟਕ ਕੋਲ ਮੀਟ ਵਾਲੀ ਦੁਕਾਨ ਤੇ ਬੈਠੇ ਦੁਕਾਨਦਾਰ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਖ਼ਮੀ ਦੁਕਾਨਦਾਰ ਦੀ ਪਛਾਣ ਅਰਜੁਨ ਦੇ ਰੂਪ ਵਿੱਚ ਹੋਈ ਹੈ । ਜਿਸ ਨੂੰ ਲੋਕਾਂ ਨੇ ਮੌਕੇ 'ਤੇ ਹਸਪਤਾਲ ਦਾਖ਼ਲ ਕਰਵਾਇਆ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਘਟਨਾ ਵਾਲੀ ਥਾਂ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਬਾਕੀ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਜਖ਼ਮੀ ਦੇ ਪਿਤਾ ਨੇ ਕਿਹਾ ਕਿ ਸਾਡੇ ਕਿਸੇ ਨਾਲ ਕੋਈ ਦੁਸ਼ਮਣੀ ਨਹੀ ਸੀ। ਪਤਾ ਨਹੀਂ ਕਿਉ ਮੇਰੇ ਪੁੱਤ ਤੇ ਹਮਲਾ ਕਰ ਦਿੱਤਾ ਹੈ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ
Rimpi Sharma
Rimpi Sharma