ਵੱਡੀ ਵਾਰਦਾਤ : ਵਿਵਾਦ ਦੌਰਾਨ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਮਾਡਲ ਟਾਊਨ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ। ਜਦੋ ਪਰਿਵਾਰਿਕ ਮੈਬਰਾਂ ਵਲੋਂ ਜਖ਼ਮੀ ਵਿਅਕਤੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਤਾਂ ਉਸ ਦੀ ਮੌਤ ਚੁੱਕੀ ਸੀ। ਮ੍ਰਿਤਕ ਦੀ ਪਛਾਣ ਨਾਥ ਦੇ ਰੂਪ ਵਿੱਚ ਹੋਈ ਸੀ । ਇਸ ਵਾਰਦਾਤ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਨਾਥ ਦੇ ਘਰ ਨਾਲ ਰਹਿਣ ਵਾਲੇ ਸ਼ੰਕਰ ਦੇ ਬੇਟੇ ਨਾਲ ਨਾਥ ਦਾ ਮੋਢਾ ਲੱਗ ਗਿਆ ਸੀ। ਇਸ ਗੱਲ ਤੋਂ ਬਾਅਦ ਦੋਵੇ ਵਿੱਚ ਵਿਵਾਦ ਤੇਜ਼ ਹੋ ਗਿਆ। ਜਿਸ ਤੋਂ ਬਾਅਦ ਸ਼ੰਕਰ ਨੇ ਤੇਜ਼ਧਾਰ ਹਥਿਆਰ ਨਾਲ ਨਾਥ ਦੇ ਸਿਰ ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨਾਥ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਫਿਲਹਾਲ ਪੁਲਿਸ ਨੇ ਮਾਮਲਾ ਅਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।