ਵੱਡੀ ਵਾਰਦਾਤ : ਸੜਕ ‘ਤੇ ਘੇਰ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਵੀਡੀਓ ਵਾਇਰਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਸੱਲੋਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸੜਕ 'ਤੇ ਘੇਰ ਕੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ 1 ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਹਮਲੇ ਵਿੱਚ ਜਖ਼ਮੀ ਹੋਏ ਨੌਜਵਾਨ ਜਗਮੀਤ ਸਿੰਘ ਨੂੰ ਹੁਣ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜਖ਼ਮੀ ਨੌਜਵਾਨ ਦੇ ਪਿਤਾ ਸੁਖਵਿੰਦਰ ਨੇ ਦੱਸਿਆ ਕਿ ਜਗਮੀਤ ਸਿੰਘ ਮੋਟਰ 'ਤੇ ਪਾਣੀ ਲਗਾਉਣ ਗਿਆ ਤਾਂ ਅਚਾਨਕ ਪਿੰਡ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਸੜਕ 'ਤੇ ਘੇਰ ਕੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਸਤੇ ਵਿੱਚ ਜਾ ਰਹੇ SHO ਭੈਣੀ ਵਲੋਂ ਉਸ ਨੂੰ ਜਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਇਲਾਜ਼ ਲਈ ਪਹੁੰਚਿਆ ਗਿਆ ,ਉਨ੍ਹਾਂ ਨੇ ਕਿਹਾ ਕਿ ਮੈ ਧੰਨਵਾਦ ਕਰਦਾ ਹੈ..... ਉਨ੍ਹਾਂ ਪੁਲਿਸ ਅਧਿਕਾਰੀਆਂ ਦਾ ਜਿਨ੍ਹਾਂ ਨੇ ਮੇਰੇ ਪੁੱਤ ਦੀ ਜਾਨ ਬਚਾਈ । ਉੱਥੇ ਹੀ ਰਾਹਗੀਰਾਂ ਵਲੋਂ ਹਮਲਾ ਕਰ ਰਹੇ ਨੌਜਵਾਨਾਂ ਦੀ ਵੀਡੀਓ ਬਣਾ ਲਈ ਗਈ , ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।