ਵੱਡੀ ਵਾਰਦਾਤ : ਹਮਲਾਵਰਾਂ ਨੇ ਇਕੋ ਪਰਿਵਾਰ ਦੇ 10 ਮੈਬਰਾਂ ਨੂੰ ਮਾਰੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣੀ ਅਫ਼ਰੀਕਾ ਦੇ ਪੂਰਬੀ ਕਵਾਜ਼ੁਲੂ ਨਟਾਲ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਹਮਲਾਵਰਾਂ ਨੇ ਇਕੋ ਪਰਿਵਾਰ ਦੇ 10 ਜੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਇਸ ਗੋਲੀਬਾਰੀ ਦੌਰਾਨ 7 ਮਹਿਲਾਵਾਂ ਤੇ 1 ਬੱਚੇ ਸਣੇ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਸਮੇ ਬਾਅਦ ਹੋਈ ਗੋਲੀਬਾਰੀ ਦੌਰਾਨ 1 ਸ਼ੱਕੀ ਮਾਰਿਆ ਗਿਆ ਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ , ਜਦਕਿ ਚੋਥਾ ਸ਼ੱਕੀ ਫਰਾਰ ਹੋ ਗਿਆ ਪਰ ਉਸ ਦੀ ਪਛਾਣ ਕਰ ਲਈ ਗਈ ਹੈ ਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।ਗੋਲੀਬਾਰੀ ਦੀ ਘਟਨਾ ਸਵੇਰੇ ਦੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।