ਵੱਡੀ ਵਾਰਦਾਤ : ਪੁਲਿਸ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਨੌਜਵਾਨ ਵਲੋਂ ਪੁਲਿਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਨਾਲ ਇਲਾਕੇ ਵਿੱਚ ਵੀ ਸਨਸਨੀ ਫੈਲ ਗਈ ਹੈ। ਫਿਲਹਾਲ ਦੋਸ਼ੀ ਨੌਜਵਾਨ ਬੰਬ ਕਾਰ ਦੇ ਨੇੜੇ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਇਹ ਸਾਰੀ ਵਾਰਦਾਤ CCTV ਵਿੱਚ ਕੈਦ ਹੋ ਗਈ ਹੈ। ਇਸ ਫੁਟੇਜ ਤੋਂ ਬਾਅਦ ਪੁਲਿਸ ਵਿੱਚ ਭਾਜੜਾ ਪੈ ਗਿਆ ਹਨ।

ਪੁਲਿਸ ਅਧਿਕਾਰੀ ਵਲੋਂ ਇਸ ਮਾਮਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਬੰਬ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਜਿਨ੍ਹਾਂ ਨੇ ਗੱਡੀ ਕੋਲੋਂ ਬੰਬ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਅਧਿਕਾਰੀ ਇਸ ਮਾਮਲੇ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।