ਵੱਡੀ ਵਾਰਦਾਤ : ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਨਵਾਂ ਗੁਰਦਿੱਤੀ ਵਾਲਾ 'ਚ ਪੁਰਾਣੀ ਰੰਜਿਸ਼ ਦੇ ਚਲਦੇ ਕੁਝ ਨੌਜਵਾਨਾਂ ਵਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ । ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਜਿਸ ਦੇ ਚਲਦੇ ਹਮਲਾਵਰਾਂ ਨੇ ਕੁਝ ਅਣਪਛਾਤੇ ਵਿਅਕਤੀ ਲੈ ਕੇ ਪੁਰਾਣੇ ਘਰ 'ਚ ਭੰਨਤੋੜ ਕੀਤੀ ਤੇ ਉਸ ਤੋਂ ਬਾਅਦ ਨਵੇਂ ਘਰ ਜਾ ਕੇ ਉਸ ਦੇ ਪੁੱਤ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਗੁਰਵਿੰਦਰ ਸਿੰਘ ਨੂੰ ਜਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।