ਵੱਡੀ ਵਾਰਦਾਤ : ਪੈਸਿਆਂ ਦੇ ਲੈਣ -ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਾਇਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 2000 ਰੁਪਏ ਦੇ ਲੈਣ- ਦੇਣ ਕਰਕੇ 3 ਦੋਸਤਾਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿੰਡ ਬੁਰਜ ਹਸਨ 'ਚ ਕੁਝ ਨੌਜਵਾਨਾਂ ਦੀ ਆਪਸ ਬਹਿਸ ਹੋ ਗਈ। ਜਿਸ ਤੋਂ ਬਾਅਦ 3 ਦੋਸਤਾਂ ਨੇ ਨੌਜਵਾਨ ਰਮਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਰਮਨ ਖੇਤੀਬਾੜੀ ਦਾ ਕੰਮ ਕਰਦਾ ਹੈ। ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।