ਵੱਡੀ ਵਾਰਦਾਤ : ਪੈਸਿਆਂ ਦੇ ਲੈਣ -ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 200 ਰੁਪਏ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦਾ ਪਿਓ ਗੰਭੀਰ ਜਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ । ਮ੍ਰਿਤਕ ਦੇ ਚਾਚਾ ਜਸਪਾਲ ਸਿੰਘ ਨੇ ਕਿਹਾ ਉਸ ਦੇ ਭਤੀਜੇ ਸੁਖਪ੍ਰੀਤ ਸਿੰਘ ਦਾ ਪਿੰਡ ਦੇ ਇੱਕ ਨੌਜਵਾਨ ਨਾਲ 200 ਰੁਪਏ ਦਾ ਲੈਣ- ਦੇਣ ਸੀ। ਇਸ ਕਾਰਨ ਪਿੰਡ ਦੇ ਨੌਜਵਾਨ ਨੇ ਆਪਣੇ 2 ਸਾਥੀਆਂ ਨਾਲ ਮਿਲ ਸੁਖਪ੍ਰੀਤ ਸਿੰਘ ਦੇ ਘਰ 'ਚ ਜਾ ਕੇ ਉਸ ਤੇ ਉਸ ਦੇ ਪਿਤਾ ਮੰਗਲ ਸਿੰਘ 'ਤੇ ਬੇਸ ਬੈਟ ਨਾਲ ਹਮਲਾ ਕਰ ਦਿੱਤਾ।

ਜਿਸ ਕਾਰਨ ਦੋਵੇ ਗੰਭੀਰ ਜਖ਼ਮੀ ਹੋ ਗਏ। ਲੋਕਾਂ ਵਲੋਂ ਦੋਵਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਖਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਕੁਝ ਸਮੇ ਬਾਅਦ ਹੀ ਸੁਖਪ੍ਰੀਤ ਸਿੰਘ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ 'ਤੇ ਹਮਲਾ ਕਰਨ ਵਾਲੇ ਨੌਜਵਾਨ ਇਕੱਠੇ ਮਜ਼ਦੂਰੀ ਦਾ ਕੰਮ ਕਰਦੇ ਸਨ ਤੇ 200 ਰੁਪਏ ਦੇ ਲੈਣ -ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।