ਵੱਡੀ ਵਾਰਦਾਤ : ਦੁਸ਼ਮਣੀ ਦੇ ਚਲਦੇ ਨੌਜਵਾਨ ‘ਤੇ ਚੱਲੀਆਂ ਗੋਲੀਆਂ, ਗੰਭੀਰ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਸਿਆ ਜਾ ਰਿਹਾ ਨਿਊ ਆਜ਼ਾਦ ਨਗਰ ਵਿੱਚ ਇੱਕ ਨੌਜਵਾਨ ਨੂੰ ਦੁਸ਼ਮਣੀ ਦੇ ਚਲਦੇ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਮਲਾਵਰਾਂ ਤੋਂ ਬਚਦੇ ਹੋਏ ਨੌਜਵਾਨ ਇੱਕ ਦੁਕਾਨ 'ਚ ਦਾਖ਼ਲ ਹੋ ਗਿਆ ਪਰ ਹਮਲਾਵਰ ਵੀ ਉਸ ਦਾ ਪਿੱਛਾ ਕਰਦੇ ਦੁਕਾਨ 'ਚ ਦਾਖ਼ਲ ਹੋ ਗਏ ਤੇ ਉਸ ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ । ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਜਖ਼ਮੀ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਦੇ ਰੂਪ 'ਚ ਹੋਈ ਹੈ। ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..