ਵੱਡੀ ਵਾਰਦਾਤ : ਦਿਨ -ਦਿਹਾੜੇ ਬਜ਼ੁਰਗ ਦਾ ਗੋਲੀ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦਿਨ ਦਿਹਾੜੇ ਇੱਕ ਬਜ਼ੁਰਗ ਦਾ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਮੌਕੇ ਬਜ਼ੁਰਗ ਆਪਣੀ ਪਤਨੀ ਨਾਲ ਘਰ ਮੌਜੂਦ ਸੀ । ਦੱਸਿਆ ਜਾ ਰਿਹਾ 4 ਅਣਪਛਾਤੇ ਵਿਕਅਤੀਆਂ ਨੇ ਘਰ ਅੰਦਰ ਆ ਕੇ 2 ਫਾਇਰ ਕਰਕੇ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬਜ਼ੁਰਗ ਦੀ ਪਛਾਣ ਸੰਤੋਖ ਸਿੰਘ ਦੇ ਰੂਪ 'ਚ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ , ਜਦਕਿ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਆਏ ਤੇ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ । ਦਰਵਾਜ਼ਾ ਖੋਲ੍ਹਦਿਆਂ ਹੀ ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤ ਜਗਮੋਹਨ ਬਾਰੇ ਪੁੱਛਿਆ। ਮੈ ਕਿਹਾ ਕਿ ਉਹ ਘਰ ਨਹੀ ਹੈ ਅੰਦਰ ਆਓ ਤੇ ਚਾਹ ਪੀ ਲਵੋ । ਇੰਨੀ ਦੇਰ 'ਚ ਉਨ੍ਹਾਂ ਨੇ ਅੰਦਰ ਆ ਕੇ ਉਸ ਦੇ ਪਤੀ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..