ਵੱਡੀ ਘਟਨਾ : ਪਿਓ -ਪੁੱਤ ‘ਤੇ ਠਾ- ਠਾ ਚੱਲੀ ਗੋਲੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਮਕਸੂਦਾਂ ਅਧੀਨ ਪੈਂਦੇ ਸ਼੍ਰੀ ਗੁਰੂ ਰਵਿਦਾਸ ਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗਲੀ -1 'ਚ ਬੀਤੀ ਰਾਤ ਗੋਲੀਆਂ ਚੱਲਣ ਦੀ ਵਾਰਦਾਤ ਵਾਪਰੀ ਹੈ। ਗੋਲੀ ਲੱਗਣ ਕਾਰਨ ਇੱਕ ਵਿਅਕਤੀ ਸਤਨਾਮ ਸਿੰਘ ਗੰਭੀਰ ਜਖ਼ਮੀ ਹੋ ਗਿਆ । ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਸ ਘਟਨਾ ਦੌਰਾਨ ਸਤਨਾਮ ਦੇ ਪੁੱਤ ਨਿਤਿਨ ਦੇ ਮੱਥੇ ਨੂੰ ਛੁਹ ਕੇ ਗੋਲੀ ਲੰਘ ਗਈ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਉਹ ਭਾਰਤ ਪੈਟਰੋਲੀਅਮ ਪੰਪ 'ਤੇ ਕੰਮ ਕਰਦਾ ਹੈ।

ਪੰਪ ਤੋਂ ਛੁੱਟੀ ਹੋਣ ਤੋਂ ਬਾਅਦ ਉਹ ਆਪਣੇ ਮੁੰਡੇ ਨਾਲ ਘਰ ਆਇਆ, ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਆਏ ਤੇ ਘਰ ਦਾ ਦਰਵਾਜ਼ਾ ਖੜਕਾਉਣ ਲੱਗੇ, ਜਦੋ ਮੁੰਡੇ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਰੌਲਾ ਸੁਣ ਕੇ ਜਦੋ ਘਰੋਂ ਬਾਹਰ ਆਇਆ ਤਾਂ ਦੇਖਿਆ ਕਿ ਮੁੰਡੇ 'ਤੇ ਹਮਲਾ ਹੋ ਰਿਹਾ ਸੀ। ਜਿਵੇ ਹੀ ਉਸ ਨੇ ਮੁੰਡੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਸਮਾਸ਼ਾ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਹਮਲਾ ਕਰਨ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।