ਵੱਡੀ ਘਟਨਾ : ਬੋਰੀ ‘ਚ ਹੱਥ-ਪੈਰ ਬਨ੍ਹੀ ਲਾਸ਼ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਬੋਰੀ 'ਚ ਬੰਦ ਇਹ ਲਾਸ਼ ਝਾੜੀਆਂ 'ਚੋਂ ਮਿਲੀ। ਬੋਰੀ 'ਚੋਂ ਬਦਬੂ ਆਉਣ ਲੱਗੀ ਤੇ ਰਾਹਗੀਰਾਂ ਦਾ ਉਥੋਂ ਨਿਕਲਣਾ ਮੁਸ਼ਕਲ ਹੋ ਗਿਆ।

ਬੋਰੀ ਖੋਲ੍ਹੀ ਤਾਂ ਲਾਸ਼ ਦੀ ਹਾਲਤ ਬਹੁਤ ਖਰਾਬ ਸੀ ਤੇ ਸਰੀਰ 'ਚ ਕੀੜੇ ਪੈ ਚੁੱਕੇ ਸਨ। ਲਾਸ਼ ਦੇ ਦੋਵੇਂ ਹੱਥ-ਪੈਰ ਵੀ ਬੰਨ੍ਹੇ ਹੋਏ ਸਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਸਐਚਓ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਗਹਿਲੇਵਾਲ ਨੇੜੇ ਇੱਕ ਬੋਰੀ ਪਈ ਸੀ, ਜਿਸ ਵਿੱਚੋਂ ਬਦਬੂ ਆ ਰਹੀ ਸੀ। ਰਾਹਗੀਰਾਂ ਨੇ ਸਾਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ। ਉਕਤ ਵਿਅਕਤੀ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ।