ਵੱਡੀ ਵਾਰਦਾਤ: ਅਣਪਛਾਤੇ ਵਿਅਕਤੀਆਂ ਨੇ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਸਿੰਧ ਸੂਬੇ ਦੇ ਪਿੰਡ ਮਿੱਠੀ ਵਿਚ ਇਕ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਉਸ ਸਮੇਂ ਕਤਲ ਕਰ ਦਿੱਤਾ ਗਿਆ, ਜਦੋਂ ਉਹ ਘਰ ਤੋਂ ਦੁਕਾਨ ’ਤੇ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਭੀਸ਼ਮ ਕੁਮਾਰ ਕਰਿਆਣਾ ਦੀ ਦੁਕਾਨ ਤੇ ਕੰਮ ਕਰਦਾ ਸੀ। ਕੁਝ ਦਿਨਾਂ ਤੋਂ ਧਰਮ ਬਦਲ ਕੇ ਇਸਲਾਮ ਕਬੂਲ ਕਰਨ ਦੀਆਂ ਧਮਕੀਆਂ ਵਾਲੇ ਪੱਤਰ ਮਿਲ ਰਹੇ ਸੀ।

ਉਸ ਨੇ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਪਰ ਪੁਲਿਸ ਤੇ ਖੁਦ ਭੀਸ਼ਮ ਕੁਮਾਰ ਨੇ ਇਸ ਮਾਮਲੇ ’ਚ ਗੰਭੀਰਤਾਂ ਨਹੀਂ ਦਿਖਾਈ। ਸੂਤਰਾਂ ਅਨੁਸਾਰ ਭੀਸ਼ਮ ਕੁਮਾਰ ਜਦ ਘਰ ਤੋਂ ਦੁਕਾਨ ’ਤੇ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਲੋਕ ਜਿੰਨਾਂ ਨੇ ਆਪਣੇ ਮੂੰਹ ’ਤੇ ਕੱਪੜਾ ਬੰਨ ਰੱਖਿਆ ਸੀ, ਨੇ ਭੀਸ਼ਮ ਕੁਮਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।