ਵੱਡੀ ਵਾਰਦਾਤ: ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਵਿਸਾਖੀ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਉਸਮਾਂ 'ਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਦਾ ਨਾਮ ਕੈਪਟਨ ਸਿੰਘ ਅਤੇ ਪਤਨੀ ਦਾ ਨਾਮ ਮਨਦੀਪ ਕੌਰ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਕੈਪਟਨ ਸਿੰਘ ਮਨਦੀਪ ਕੌਰ ਨੂੰ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਗੋਹੇ ਵਿਚ ਲੁਕੋ ਬਾਹਰ ਸੁੱਟਣ ਜਾ ਰਿਹਾ ਸੀ, ਇਸ ਦੌਰਾਨ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ।ਪੁਲਿਸ ਨੇ ਮੌਕੇ ’ਤੇ ਪਹੁੰਚ ਗਈ ਅਤੇ ਕਾਤਲ ਪਤੀ ਨੂੰ ਕਾਬੂ ਕਰ ਲਿਆ। ਕਤਲ ਦੇ ਪਿੱਛੇ ਕਿਹੜੇ ਕਾਰਣ ਰਹੇ ਹਨ, ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ।