ਚੋਣ ਜ਼ਾਬਤੇ ਦੌਰਾਨ ਪਟਿਆਲਾ ਵਿਖੇ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

by jaskamal

ਨਿਊਜ਼ ਡੈਸਕ (ਜਸਕਮਲ) : ਅਣਪਛਾਤੇ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸੀ ਆਗੂ ਤਾਰਾਦੱਤ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਕਿ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਦਰਅਸਲ ਵਿਕਾਸ ਕਾਲੋਨੀ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਤਾਰਾਦੱਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ ਜਦੋਂ ਉਹ ਮਜ਼ਦੂਰਾਂ ਨੂੰ ਚਾਹ ਦੇਣ ਜਾ ਰਿਹਾ ਸੀ।


ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਦੋਂ ਤਾਰਾਦੱਤ ਵਿਕਾਸ ਨਗਰ ਵਿਖੇ ਬਣ ਰਹੀ ਆਪਣੀ ਕੋਠੀ ਵਿਖੇ ਮਜ਼ਦੂਰਾਂ ਨੂੰ ਚਾਹ ਦੇਣ ਆਇਆ ਸੀ ਤਾਂ ਉਸ ਸਮੇਂ ਕਾਰ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ । ਉਨ੍ਹਾਂ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਤਾਰਾਦੱਤ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦਾ ਖਾਸਮ-ਖਾਸ ਹੈ।