ਫਗਵਾੜਾ ‘ਚ ਵੱਡੀ ਵਾਰਦਾਤ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

by jaskamal

ਨਿਊਜ਼ ਡੈਸਕ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਪੀਪਾਰੰਗੀ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕੀਤਾ ਗਿਆ ਸੀ, ਜਿਸ ਉਪਰੰਤ ਉਸ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਅਜੇ ਕੁਮਾਰ ਉਰਫ਼ ਲੱਡੂ ਘਰ 'ਚ ਬੈਠਾ ਹੋਇਆ ਰੋਟੀ ਖਾ ਰਿਹਾ ਸੀ, ਤਾਂ ਉਸ ਦਾ ਇਕ ਦੋਸਤ ਉਸ ਨੂੰ ਬਾਹਰ ਲੈ ਗਿਆ।

ਜਦੋਂ ਉਹ ਘਰ ਦੇ ਬਾਹਰ ਗਲੀ 'ਚ ਪੁੱਜਾ ਤਾਂ ਮੋਟਰਸਾਈਕਲਾਂ 'ਤੇ ਸਵਾਰ ਕਰੀਬ 10 ਨੌਜਵਾਨਾਂ ਨੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਭਰਾ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਇਸ ਹਮਲੇ ਦੌਰਾਨ ਅਜੇ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ  ਹੋ ਗਿਆ। ਉਸ ਨੂੰ ਨਾਜ਼ੁਕ ਹਾਲਤ 'ਚ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਵਿਖੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਉਕਤ ਨੌਜਵਾਨ ਜਿਸ ਦੀ ਪਛਾਣ ਦੀਪਾ ਹੈ, ਉਸ ਦੇ ਭਰਾ ਨੂੰ ਘਰੋਂ ਲੈ ਕੇ ਗਿਆ ਸੀ, ਉਹ ਪੀਪਾਰੰਗੀ ਦਾ ਹੀ ਰਹਿਣ ਵਾਲਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਖ਼ਬਰ ਲਿਖੇ ਜਾਣ ਤੱਕ 9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ-302 ਦੇ ਤਹਿਤ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

More News

NRI Post
..
NRI Post
..
NRI Post
..