ਪੰਜਾਬ ਦੀ ਵਾਪਰੀ ਵੱਡੀ ਘਟਨਾ, ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

by nripost

ਫਾਜ਼ਿਲਕਾ (ਰਾਘਵ) : ਫਾਜ਼ਿਲਕਾ 'ਚ ਗੋਲੀ ਲੱਗਣ ਕਾਰਨ ਸੀ. ਆਈ. ਏ. ਸਟਾਫ਼ ਦੇ ਮੁਲਾਜ਼ਮ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਹਾਲਾਤ 'ਚ ਸਰਵਿਸ ਰਿਵਾਲਵਰ ਤੋਂ ਗੋਲੀ ਚੱਲੀ ਹੈ। ਹਾਲਾਂਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪਹੁੰਚੇ ਫਾਜ਼ਿਲਕਾ ਦੇ ਡੀ. ਐੱਸ. ਪੀ. ਲਵਦੀਪ ਸਿੰਘ ਗਿੱਲ ਅਤੇ ਐੱਸ. ਐੱਚ. ਓ. ਲੇਖਰਾਜ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸੀ. ਆਈ. ਏ. ਸਟਾਫ਼ 'ਚ ਤਾਇਨਾਤ ਪੁਲਸ ਮੁਲਾਜ਼ਮ ਸਰਪ੍ਰੀਤ ਨੂੰ ਗੋਲੀ ਲੱਗੀ ਹੈ।

ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਸ ਵਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ, ਹਾਲਾਂਕਿ ਕਿਨ੍ਹਾਂ ਹਾਲਾਤਾਂ 'ਚ ਚੱਲੀ ਹੈ, ਇਹ ਜਾਂਚ ਦਾ ਵਿਸ਼ਾ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।