ਵੱਡੀ ਵਾਰਦਾਤ: ਝਗੜੇ ਦੌਰਾਨ ਗੋਲੀ ਮਾਰ ਕੇ ਵਿਅਕਤੀ ਦਾ ਕੀਤਾ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿਖੇ ਪਿੰਡ ਕੁਰਾਲਾ 'ਚ ਸ਼ਰੀਕੇ ਦੇ ਝਗੜੇ 'ਚ ਇਕ ਵਿਆਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।

ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਸ਼ਰੀਕੇ ਵਿੱਚੋਂ ਹੀ ਕਿਸੇ ਵਿਅਕਤੀ ਨੇ ਹਰਪ੍ਰੀਤ ਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸਨੂੰ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..