ਵੱਡੀ ਵਾਰਦਾਤ : ਝੋਨੇ ਨੂੰ ਪਾਣੀ ਲਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧਵਾਂ ਬੇਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਦੇਰ ਰਾਤ ਰੇਸ਼ਮ ਸਿੰਘ ਵਾਸੀ ਖੋਲਿਆ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਜ਼ਿਮੀਦਾਰ ਵਿਦੇਸ਼ ਰਹਿੰਦਾ ਹੋਣ ਕਰਕੇ ਉਸ ਦੇ ਘਰ 'ਤੇ ਜ਼ਮੀਨ ਦੀ ਦੇਖਭਾਲ ਰੇਸ਼ਮ ਸਿੰਘ ਹੀ ਕਰਦਾ ਸੀ।ਦੇਰ ਰਾਤ ਉਹ ਖੇਤ 'ਚ ਮੋਟਰ 'ਤੇ ਝੋਨੇ ਨੂੰ ਪਾਣੀ ਲਗਾ ਰਿਹਾ ਸੀ ।

ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਤੇ ਬੇਸਬਾਲ ਨਾਲ ਹਮਲਾ ਕਰਕੇ ਵੱਢ- ਟੁੱਕ ਕਰ ਦਿੱਤੀ। ਇਸ ਘਟਨਾ ਬਾਰੇ ਪਤਾ ਲੱਗਦੇ ਹੀ ਪਿੰਡ ਵਾਸੀਆਂ ਵਲੋਂ ਮੌਕੇ 'ਤੇ ਪਹੁੰਚ ਰੇਸ਼ਮ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।ਪੁਲਿਸ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।