ਵੱਡੀ ਸਫ਼ਲਤਾ : ਹਥਿਆਰਾਂ ਸਮੇਤ 5 ਨੌਜਵਾਨ ਆਏ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੁਲਿਸ ਵਲੋਂ 5 ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ।ਇਹ ਸਾਰੇ ਨੌਜਵਾਨ ਕਰਤਾਰਪੁਰ ਤੋਂ ਜਲੰਧਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ ।ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ। ਪੁਲਿਸ ਨੇ ਜਦੋ ਕਾਰ ਨੂੰ ਘੇਰ ਤਲਾਸ਼ੀ ਕੀਤੀ ਤਾਂ ਕਾਰ 'ਚੋ 3 ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ।ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਸਾਰੇ ਨੌਜਵਾਨ ਕਿਸੇ 'ਤੇ ਹਮਲਾ ਕਰਨ ਜਾ ਰਹੇ ਸਨ ।ਪੁਲਿਸ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ 5 ਨੌਜਵਾਨਾਂ ਹਥਿਆਰਾਂ ਸਮੇਤ ਕਾਰ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ। ਸੂਚਨਾ ਤੋਂ ਬਾਅਦ ਨਾਕਾਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਦੀ ਪਛਾਣ ਪਵਨ ,ਰਕ੍ਸ਼ਿਤ ਕੁਮਾਰ ,ਪੁਰੋਹਿਤ ਸੂਰੀ, ਮੋਹਿਤ ਤੇ ਸਰਬਜੀਤ ਸਿੰਘ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।