ਵੱਡੀ ਵਾਰਦਾਤ : ਸ਼ਰਾਬ ਵੇਚਣ ਤੋਂ ਰੋਕਣ ‘ਤੇ ਬਜ਼ੁਰਗ ਤੇ ਚੱਲੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਡੇਮਗਜ ਇਲਾਕੇ 'ਚ ਕੁਝ ਨੌਜਵਾਨਾਂ ਵਲੋਂ ਬਜ਼ੁਰਗ 'ਤੇ ਗੋਲੀਆਂ ਚਲਾਈਆਂ ਗਈਆਂ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰੇ 'ਚ ਕੈਦ ਹੋ ਗਈ । ਇੱਕ ਨੌਜਵਾਨ ਨੇ ਦੱਸਿਆ ਕਿ ਕੁਝ ਨੌਜਵਾਨਾਂ ਵਲੋਂ 2 ਨੰਬਰ ਦੀ ਸ਼ਰਾਬ ਵੇਚੀ ਜਾ ਰਹੀ ਹੈ। ਜਿਸ ਨੂੰ ਰੋਕਣ 'ਤੇ ਨੌਜਵਾਨਾਂ ਨੇ ਘਰ ਆ ਬਜ਼ੁਰਗ 'ਤੇ ਗੋਲੀਆਂ ਚਲਾ ਦਿੱਤੀਆਂ। ਬਜ਼ੁਰਗ ਦੇ ਪੁੱਤ ਨੇ ਕਿਹਾ ਕਿ ਸਾਗਰ, ਕਵਲ ਤੇ ਹੋਰ ਵਿਅਕਤੀਆਂ ਵਲੋਂ 2 ਨੰਬਰ ਦੀ ਸ਼ਰਾਬ ਵੇਚੀ ਜਾਂਦੀ ਹੈ। ਦੇਰ ਰਾਤ 3 ਵਿਅਕਤੀ ਘਰ ਅੰਦਰ ਦਾਖ਼ਲ ਹੋਏ ਤੇ ਕੁਝ ਵਿਅਕਤੀ ਘਰ ਦੇ ਬਾਹਰ ਖੜ੍ਹੇ ਸਨ, ਜਦੋ ਮੇਰੇ ਪਿਤਾ ਬਾਹਰ ਆਏ ਤਾਂ ਉਨ੍ਹਾਂ ਨੇ ਮੇਰੇ ਪਿਤਾ 'ਤੇ ਗੋਲੀਆਂ ਚਲਾ ਦਿੱਤੀਆਂ । ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।