ਵੱਡੀ ਵਾਰਦਾਤ : ਸਿੱਖ ਵਿਅਕਤੀ ‘ਤੇ ਚੱਲੀਆਂ ਗੋਲੀਆਂ, 2 ਦਿਨਾਂ ‘ਚ ਦੂਜਾ ਹਮਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਦਿਨਾਂ ਵਿੱਚ ਸਿੱਖਾਂ 'ਤੇ ਹਮਲੇ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਜਖ਼ਮੀ ਹੋ ਗਿਆ । ਦੱਸਿਆ ਜਾ ਰਿਹਾ ਇਸ ਘਟਨਾ ਦੀ ਜਿੰਮੇਵਾਰੀ ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਨੇ ਲਈ ਹੈ । ਮ੍ਰਿਤਕ ਦੀ ਪਛਾਣ ਪੇਸ਼ਾਵਰ ਵਾਸੀ ਮਨਮੋਹਨ ਸਿੰਘ ਦੇ ਰੂਪ 'ਚ ਹੋਈ ਹੈ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ 'ਚ ਵਾਪਰੀ ਹੈ। ਜਿੱਥੇ ਬਾਈਕ 'ਤੇ ਆਏ ਅਣਪਛਾਤੇ ਵਿਕਅਤੀਆਂ ਨੇ ਮਨਮੋਹਨ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਪਹਿਲਾਂ ਪੇਸ਼ੇਵਰ ਦੇ ਰਸ਼ੀਦ ਇਲਾਕੇ ਵਿੱਚ ਸਿੱਖ ਦੁਕਾਨਦਾਰ ਤਰਲੋਕ ਸਿੰਘ 'ਤੇ ਗੋਲੀਆਂ ਚਲਾਈਆਂ ਗਿਆ ਸੀ। ਜਿਸ ਤੋਂ ਬਾਅਦ ਤਰਲੋਕ ਸਿੰਘ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ,ਜਿਸ ਕਾਰਨ ਉਸ ਦੀ ਜਾਨ ਬਚ ਗਈ।