ਵੱਡੀ ਵਾਰਦਾਤ : ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਸੁਰਿਆ ਇਨਕਲੇਵ ਦੇ ਬਾਹਰ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਨੌਜਵਾਨ ਦਾ ਅੱਧਾ ਹੱਥ ਕੱਟ ਕੇ ਹੇਠਾਂ ਡਿੱਗ ਗਿਆ। ਦੱਸਿਆ ਜਾ ਰਿਹਾ ਹਮਲਾਵਰਾਂ ਨੇ ਨੌਜਵਾਨ ਦੀਆ ਦੋਵੇ ਅੱਖਾਂ ਵੀ ਨੋਚ ਲਈਆਂ । ਜਦੋ ਲੋਕ ਇਕੱਠੇ ਹੋਣ ਲੱਗੇ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਲੋਕਾਂ ਵਲੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵਲੋਂ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਦੇਰ ਰਾਤ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋ ਉਹ ਸੁਰਿਆਂ ਇਨਕਲੇਵ ਕੋਲ ਪਹੁੰਚਿਆ ਤਾਂ ਉਸ ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।