ਵੱਡੀ ਵਾਰਦਾਤ: ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਰੇਆਮ ਚੱਲੀਆਂ ਗੋਲ਼ੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਦੇ ਪਿੰਡ ਡਾਲਾ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਚਾਇਤ ਸਕੱਤਰ ਸੁਖਬੀਰ ਸਿੰਘ ਡਾਲਾ ਦੇ ਘਰ ’ਤੇ ਗੋਲੀਆਂ ਚਲਾ ਦਿੱਤੀਆਂ। ਪੰਚਾਇਤ ਸਕੱਤਰ ਸੁਖਬੀਰ ਸਿੰਘ ਡਾਲਾ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਵਟਸਐਪ ਕਾਲ ਰਾਹੀਂ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਇਸ ਡਰ ਕਰਕੇ ਉਨ੍ਹਾਂ ਨੇ ਆਪਣਾ ਮੋਬਾਇਲ ਨੰਬਰ ਵੀ ਬਦਲ ਦਿੱਤਾ ਸੀ। ਪੀੜਤ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਫਿਰੌਤੀ ਦੀ ਮੰਗ ਨਾ ਹਟੀ ਤਾਂ ਉਸ ਨੇ ਪੁਲਿਸ ਨੂੰ ਅਣਪਛਾਤਿਆਂ ਵਿਰੁੱਧ ਮਾਮਲਾ ਵੀ ਦਰਜ ਕਰਵਾਇਆ ਸੀ।